ਲਾਲਜੀਤ ਸਿੰਘ ਭੁੱਲਰ ਹੋਏ ਗ੍ਰਿਫ਼ਤਾਰ, ਲੋਕ ਸਭਾ ’ਚ ਕਿਸ ਨੇ ਚੁੱਕਿਆ ਮੁੱਦਾ
ਡੀਐੱਮ ਗਗਨਦੀਪ ਸਿੰਘ ਰੰਧਾਵਾ ਦੀ ਮੌਤ ਦੇ ਮਾਮਲੇ ਵਿੱਚ ਕਾਰਵਾਈ ਕਰਦਿਆਂ ਪੁਲਿਸ ਨੇ ਸਾਬਕਾ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਉਨ੍ਹਾਂ ਨੂੰ ਮੰਡੀ ਗੋਬਿੰਦਗੜ੍ਹ ਦੀ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ।
ਦੂਜੇ ਪਾਸੇ ਲਾਲਜੀਤ ਭੁੱਲਰ ਨੇ ਸੋਸ਼ਲ ਮੀਡੀਆ ਉੱਤੇ ਪੋਸਟ ਕਰਕੇ ਕਿਹਾ, "ਸੱਚਾਈ ਅਤੇ ਇਨਸਾਫ਼ 'ਤੇ ਯਕੀਨ ਰੱਖਦਿਆਂ, ਮੈਂ ਖੁਦ ਮੰਡੀ ਗੋਬਿੰਦਗੜ੍ਹ ਵਿਖੇ ਆਤਮ ਸਮਰਪਣ ਕਰ ਰਿਹਾ ਹਾਂ।"
ਦਰਅਸਲ, ਬੀਤੇ ਦਿਨੀਂ ਸ਼ਨੀਵਾਰ ਨੂੰ ਅੰਮ੍ਰਿਤਸਰ ਵਿੱਚ ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਦੇ ਡਿਸਟ੍ਰਿਕਟ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਨੇ ਕਥਿਤ ਤੌਰ ਉੱਤੇ ਖੁਦਕੁਸ਼ੀ ਕੀਤੀ ਸੀ।
ਇਸ ਮਾਮਲੇ ਵਿੱਚ ਪੁਲਿਸ ਐੱਫਆਈਆਰ ਵਿੱਚ ਮੁੱਖ ਮੁਲਜ਼ਮ ਵਜੋਂ ਸਾਬਕਾ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ, ਉਨ੍ਹਾਂ ਦੇ ਪਿਤਾ ਸੁਖਦੇਵ ਸਿੰਘ ਭੁੱਲਰ ਅਤੇ ਪੀਏ ਦਿਲਬਾਗ ਸਿੰਘ ਨੂੰ ਨਾਮਜ਼ਦ ਕੀਤਾ ਗਿਆ ਹੈ।
ਮ੍ਰਿਤਕ ਗਗਨਦੀਪ ਸਿੰਘ ਦੇ ਪਤਨੀ ਵੱਲੋਂ ਦਰਜ ਕਰਵਾਈ ਗਈ ਇਸ ਐੱਫਆਈਆਰ ਵਿੱਚ ਸ਼ਿਕਾਇਤ ਕੀਤੀ ਗਈ ਹੈ ਕਿ 'ਲਾਲਜੀਤ ਸਿੰਘ ਭੁੱਲਰ ਵੱਲੋਂ ਉਨ੍ਹਾਂ ਦੇ ਪਤੀ 'ਤੇ ਦਬਾਅ ਬਣਾਇਆ ਜਾ ਰਿਹਾ ਸੀ ਕਿ ਗੋਦਾਮਾਂ ਦੀ ਉਸਾਰੀ ਦਾ ਟੈਂਡਰ ਉਨ੍ਹਾਂ (ਲਾਲਜੀਤ ਭੁੱਲਰ) ਦੇ ਪਿਤਾ ਦੇ ਨਾਮ ਮਨਜ਼ੂਰ ਕੀਤੇ ਜਾਣ।'
ਲਾਲਜੀਤ ਭੁੱਲਰ ਨੇ ਸੋਸ਼ਲ ਮੀਡੀਆ ਉੱਤੇ ਬਿਆਨ ਜਾਰੀ ਕਰਕੇ ਆਪਣੇ ਉੱਤੇ ਲੱਗੇ ਇਲਜ਼ਾਮਾਂ ਨੂੰ ਬੇਬੁਨਿਆਦ ਦੱਸਿਆ ਹੈ।
ਬੀਬੀਸੀ ਲਈ ਕਲੈਕਟਿਵ ਨਿਊਜ਼ਰੂਮ ਵੱਲੋਂ ਪ੍ਰਕਾਸ਼ਿਤ



